ਜੀ ਜੀ ਬੋਲਣ ਨਾਲ
ਜੀ ਜੀ ਬੋਲਣ ਨਾਲ ਕਦੇ ਵੀ ਇੱਜ਼ਤ ਨਹੀ ਘੱਟ ਦੀ
ਮਿੱਠਾ ਬੋਲੀਏ ਨੀਵੇਂ ਰਹਿ ਚੰਗਿਆਈ ਦੇ ਤੱਤ ਜੀ
ਲੋਕੋ ਆਪਣਾ ਕੱਦੇ ਵੱਕਾਰ-ਵਿਹਾਰ ਗਵਾਈ ਏ ਨਾ
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ,,
ਚਾਰ ਦਿਨਾਂ ਦਾ ਮੇਲਾ ਇਹ ਜੱਗ ਲੜ ਕੇ ਕੀ ਲੇਣਾ
ਰੱਲ ਕੇ ਵੰਡੀਏ ਪਿਆਰ ਇੱਥੇ ਸਦਾ ਬੇਠੇ ਨਹੀ ਰਹਿਣਾ
ਨਿੱਕੀ ਗੱਲ ਤੋਂ ਤੋਹਮਤ ਦੇ ਸਿਰ ਤਾਜ਼ ਸਜਾਈ ਏ ਨਾ
ਸੱਚ ਸਿਆਣੇ ਕਹਿੰਦੇ ਆਪਣਾ ਆਪ ਵਿਖਾਈ ਏ ਨਾ
Comments
Post a Comment