27 अक्तूबर, 2009

ਸਿਖਰ ਦੁਪਹਿਰਸਿਖਰ ਦੁਪਹਿਰ ਸੀ ਉਮਰਾਂ ਦੀ,
ਮੈਂ ਰੋਗ ਇਸ਼ਕ ਦਾ ਲਾ ਬੈਠਾ।

ਮੈਨੂੰ ਇਸ਼ਕ ਨੇ ਪਾਗਲ ਕਰ ਦਿੱਤਾ,
ਮੈਂ ਆਪਣਾ ਆਪ ਭੁਲਾ ਬੈਠਾ।

ਮੈਂ ਬਣਕੇ ਪੀੜ ਮੁਹੱਬਤ ਦੀ,
ਜਿੰਦ ਉਹਦੇ ਨਾਂ ਲਿਖਵਾ ਬੈਠਾ।

ਮੇਰੀ ਹਸਰਤ ਚੰਨ ਨੂੰ ਪਾਉਣ ਦੀ ਸੀ,
ਕਿਤੇ ਦੂਰ ਉਡਾਰੀ ਲਾਉਣ ਦੀ ਸੀ।

ਪਰ ਅੰਬਰੀਂ ਉਡਦਾ ਉਡਦਾ ਮੈਂ,
ਅੱਜ ਖੁਦ ਧਰਤੀ ਤੇ ਆ ਬੈਠਾ।

0 टिप्पणियाँ

एक टिप्पणी भेजें