ਜਦੋਂ ਤੇਰੇ ਨਾਲ ਲਾਈ҉
ਜਦੋਂ ਤੇਰੇ ਨਾਲ ਲਾਈ, ਕਾਹਤੋਂ ਹੋਰ ਦਰ ਜਾਵਾਂ
ਜੇ ਮੈਂ ਕਰਾਂ ਨਾ ਗੁਨਾਹ, ਕੀਹਨੂੰ ਦੇਵੇਂ ਤੂੰ ਸਜਾਵਾਂ

ਇਸ ਗੱਲ ਦੀ ਤਮੀਜ਼ ਤੇ ਤੌਫ਼ੀਕ ਰੱਬ ਦੇਵੇ,
ਕਦੇ ਕੰਮ ਤੋਂ ਬਗੈਰ ਵੀ ਮਿਲਨ ਤੈਨੂੰ ਆਵਾਂ

ਮੇਰੇ ਮੱਥੇ ਨੂੰ ਨਸੀਬ ਹੁੰਦੇ ਰਿਹਣ ਤੇਰੇ ਪੈਰ,
ਮੇਰੇ ਪੈਰੀਂ ਲੱਗ ਜਾਣ ਤੇਰੇ ਪਿੰਡ ਦੀਆਂ ਰਾਹਾਂ

Comments

Popular Posts